Ardas Sahib Hindi - Description
Dear readers, here we are offering Ardas Sahib PDF in Hindi to all of you. There are many people from the Sikh community who are looking for the Ardas Sahib PDF so that they can recite it to seek the blessings and well-being of their family. Ardas is a standard form of prayer in Sikhism’s practices (Rahat Maryada), which is performed daily in Gurdwaras. It is performed before or after starting any important work; It is performed after the recitation of Bani in the morning and evening. On every occasion, be it sorrow or happiness, the Sikh of the Guru prays to receive the blessings of the Guru.
Ardas Sahib PDF in Hindi
श्री भगौती जी सहाय।। वार श्री भगौती जी की पातशाही दसवीं।। प्रिथम भगौती सिमरि कै गुरु नानक लई धिआइ ॥ फिर अंगद गुरु ते अमरदास रामदासै होई सहाय।। अरजन हरगोबिंद नो सिमरौ श्री हरिराय।। श्री हरिकृषन ध्याइये जिस डिठै सभ दुःख जाए।। तेग बहादर सिमरियै घर नौ निध आवै धाय।। सभ थाईं होए सहाय।। दसवां पातशाह गुरु गोविंद साहिब जी ! सभ थाईं होए सहाय।। दसां पातशाहियां दी जोत श्री गुरु ग्रंथ साहिब जी दे पाठ दीदार दा ध्यान धर के बोलो जी वाहेगुरु !
पंजां प्यारेयां, चौहां साहिबज़ादेयां, चालीयां मुक्तेयां, हठीयां जपीयां, तपीयां, जिनां नाम जपया, वंड छकया, देग चलाई, तेग वाही, देख के अनडिट्ठ कीता, तिनां प्यारेयां, सचियारेयां दी कमाई दा ध्यान धर के, खालसा जी ! बोलो जी वाहेगुरु !
जिनां सिंहा सिंहनियां ने धरम हेत सीस दित्ते, बंद बंद कटाए, खोपड़ियां लहाईयां, चरखियां ते चढ़े, आरियां नाल चिराये गए, गुरद्वारेयां दी सेवा लई कुरबानियां कीतियां, धरम नहीं हारया, सिक्खी केसां श्वासां नाल निभाई, तिनां दी कमाई दा ध्यान धर के, खालसा जी ! बोलो जी वाहेगुरु ! पंजां तख्तां, सरबत गुरद्वारेयां, दा ध्यान धर के बोलो जी वाहेगुरु ! प्रिथमे सरबत खालसा जी दी अरदास है जी, सरबत खालसा जी को वाहेगुरु, वाहेगुरु, वाहेगुरु चित्त आवे, चित्त आवण दा सदका सरब सुख होवे। जहां जहां खालसा जी साहिब, तहां तहां रछया रियायत, देग तेग फतेह, बिरद की पैज, पंथ की जीत, श्री साहिब जी सहाय, खालसे जी के बोलबाले, बोलो जी वाहेगुरु !
सिक्खां नूं सिक्खी दान, केस दान, बिबेक दान, विसाह दान, भरोसा दान, दानां सिर दान, नाम दान श्री अमृतसर साहिब जी दे स्नान, चौकियां, झंडे, बुंगे, जुगो जुग अटल, धरम का जैकार, बोलो जी वाहेगुरु ! सिक्खां दा मन नीवां, मत उच्ची मत दा राखा आप वाहेगुरु।
हे अकाल पुरख आपणे पंथ दे सदा सहाई दातार जीओ! श्री ननकाना साहिब ते होर गुरद्वारेयां, गुरधामां दे, जिनां तों पंथ नूं विछोड़या गया है, खुले दर्शन दीदार ते सेवा संभाल दा दान खालसा जी नूं बख्शो। हे निमाणेयां दे माण, निताणेयां दे ताण, निओटेयां दी ओट, सच्चे पिता वाहेगुरू ! आप दे हुज़ूर ……… दी अरदास है जी। अक्खर वाधा घाटा भुल चूक माफ करनी। सरबत दे कारज रास करने। सोई पियारे मेल, जिनां मिलया तेरा नाम चित्त आवे। नानक नाम चढ़दी कलां, तेरे भाणे सरबत दा भला।
Ardas Sahib in Punjabi
ਸ੍ਰੀ ਭਗੌਤੀ ਜੀ ਸਹਾਇ॥ ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥ ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥ ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥ ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥ ਸਭ ਥਾਂਈ ਹੋਇ ਸਹਾਇ॥ ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ! ਸਭ ਥਾਂਈ ਹੋਇ ਸਹਾਇ॥ ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!
ਪੰਜਾਂ ਪਿਆਰਿਆਂ,ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ, ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੋ ਜੀ ਵਾਹਿਗੁਰੂ!
ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ! ਬੋਲੋ ਜੀ ਵਾਹਿਗੁਰੂ! ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ! ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ, ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹ, ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ!
ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ, ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ!!! ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਦਾ ਰਾਖਾ ਆਪਿ ਵਾਹਿਗੁਰੂ।
ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ! ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ। ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ ਦੇ ਹਜ਼ੂਰ…..ਦੀ ਅਰਦਾਸ ਹੈ ਜੀ। ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ। ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।
You can download Ardas Sahib Hindi PDF by clicking on the following download button.